Lockdown ਤੇ Corona ਨੇ ਡਰਾਏ ਪੰਜਾਬ ਦੇ ਪਰਵਾਸੀ ਮਜ਼ਦੂਰ

ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੇ ਲੌਕਡਾਊਨ ਨੇ ਪਰਵਾਸੀ ਮਜ਼ਦੂਰਾਂ ਦੇ ਸੰਘ ਸੁਕਾ ਦਿੱਤੇ ਹਨ।

ਰੇਲ ਰੋਕੂ ਅੰਦੋਲਨ ਮੋਰਿੰਡਾ ਵਿੱਚ ਭਾਰੀ ਇਕੱਠ

ਰੇਲ ਰੋਕੂ ਅੰਦੋਲਨ ਮੋਰਿੰਡਾ ਵਿੱਚ ਖੇਤੀ ਕਾਨੂੰਨਾਂ ਦਾ ਭਾਰੀ ਵਿਰੋਧ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਜਾਂ ਖੇਤੀਬਾੜੀ ਖੇਤਰ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾਉਣੀਆਂ ਅਤੇ ਲਾਗੂ ਕਰਨੀਆਂ ਚਾਹੁੰਦੀ ਸੀ ਤਾਂ ਉਸ ਨੂੰ ਇਨ੍ਹਾਂ ਨੀਤੀਆਂ ਸਬੰਧੀ ਬਿੱਲ ਬਣਾ ਕੇ ਸੰਸਦ ‘ਚ ਵਿਚਾਰ-ਚਰਚਾ ਲਈ ਲਿਆਉਣੇ ਚਾਹੀਦੇ ਸਨ।

ਪੰਜਾਬ ‘ਚ ਮੁੜ ਵਧੇਗੀ ਸਖ਼ਤੀ, ਕੱਲ੍ਹ ਨੂੰ ਜਾਰੀ ਹੋਣਗੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਲਗਾਤਾਰ ਵੱਧਦਾ ਜਾ ਰਿਹਾ ਹੈ।ਇਸ ਲਈ ਮਹਾਮਾਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕੱਲ੍ਹ ਤੋਂ ਸਖ਼ਤੀ ਦਾ ਐਲਾਨ ਕਰੇਗੀ।