Lockdown ਤੇ Corona ਨੇ ਡਰਾਏ ਪੰਜਾਬ ਦੇ ਪਰਵਾਸੀ ਮਜ਼ਦੂਰ

ਅੰਮ੍ਰਿਤਸਰ: ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੇ ਲੌਕਡਾਊਨ ਨੇ ਪਰਵਾਸੀ ਮਜ਼ਦੂਰਾਂ ਦੇ ਸੰਘ ਸੁਕਾ ਦਿੱਤੇ ਹਨ। ਮਜ਼ਦੂਰਾਂ ਨੇ ਆਪਣੇ ਪਿਤਰੀ ਰਾਜਾਂ ਵੱਲ ਵਹੀਰਾਂ ਘੱਤਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕਰਕੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ‘ਤੇ ਇੰਨੀ ਭੀੜ ਦਿਖਾਈ ਦੇ ਰਹੀ ਹੈ।

ਪਿਛਲੇ ਸਾਲ ਦੀ ਤਾਲਾਬੰਦੀ ਤੋਂ ਬਾਅਦ ਅੰਮ੍ਰਿਤਸਰ ਦੀਆਂ ਫੈਕਟਰੀਆਂ ਹਾਲੇ ਪੂਰੀ ਤਰ੍ਹਾਂ ਲੀਹ ‘ਤੇ ਪਰਤੀਆਂ ਵੀ ਨਹੀਂ ਸਨ ਕਿ ਹੁਣ ਫਿਰ ਤੋਂ ਲੇਬਰ ਆਪਣੇ ਘਰਾਂ ਨੂੰ ਮੁੜਣ ਲੱਗੀ ਹੈ। ਅੰਮ੍ਰਿਤਸਰ ਵਿੱਚੋਂ ਤਕਰੀਬਨ 30 ਫ਼ੀਸਦ ਪਰਵਾਸੀ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਆਪਣੇ ਪਿਤਰੀ ਸੂਬਿਆਂ ਨੂੰ ਵਾਪਸ ਪਰਤ ਚੁੱਕੇ ਹਨ ਅਤੇ ਇਹ ਸਿਲਸਿਲਾ ਜਾਰੀ ਹੈ।

Leave a Reply

Your email address will not be published. Required fields are marked *