ਕੈਪਟਨ ਦਾ ਫਾਰਮ ਹਾਊਸ ਘੇਰਨ ਗਏ ਅਕਾਲੀ-ਬਸਪਾ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ, ਸੁਖਬੀਰ ਨੂੰ ਹਿਰਾਸਤ ‘ਚ ਲਿਆ

ਸ਼੍ਰੋਮਣੀ ਅਕਾਲੀ ਦਲ ਤੇ ਉਸ ਦੀ ਸਿਆਸੀ ਭਾਈਵਾਲ ਬਸਪਾ ਵੱਲੋਂ ਕੋਰੋਨਾ ਕਿੱਟ ਘੁਟਾਲੇ ਸਣੇ ਹੋਰ ਮਸਲਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨਾਲ ਝੜਪ ਹੋ ਗਈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਵਿਰੋਧੀ ਧਿਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ ਸਿਸਵਾਂ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਦਲ ਅਤੇ ਬਸਪਾ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਦਰਅਸਲ, ਅਕਾਲੀ ਦਲ ਅਤੇ ਬਸਪਾ ਦੇ ਵਰਕਰ ਕੈਪਟਨ ਦੇ ਘਰ ਤੋਂ ਕੁਝ ਦੂਰੀ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅਕਾਲੀ ਦਲ ਨੇ ਕੋਵਿਡ ਕਿੱਟ ਘੁਟਾਲੇ ਦੀ ਜਾਂਚ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਨੂੰ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੈ।

ਵਿਰੋਧ ਪ੍ਰਦਰਸ਼ਨ ਇੰਨਾ ਜ਼ਬਰਦਸਤ ਸੀ ਕਿ ਅਕਾਲੀ ਅਤੇ ਬਸਪਾ ਦੇ ਵਰਕਰ ਬੈਰੀਕੇਡ ਤੋੜਨ ‘ਤੇ ਤੁਲੇ ਹੋਏ ਸਨ, ਜਿਸ ‘ਤੇ ਪੁਲਿਸ ਨੂੰ ਜਲ ਤੋਪਾਂ ਦੀ ਵਰਤੋਂ ਕਰਨੀ ਪਈ।

ਇਸ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਸੁਖਬੀਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ।

Leave a Reply

Your email address will not be published. Required fields are marked *