ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ ਹੋਵੇਗੀ ਲੋਕ ਅਰਪਿਤ, ਕਈ ਸ਼ਖ਼ਸੀਅਤਾਂ ਕਰਨਗੀਆਂ ਸ਼ਰਧਾਂਜਲੀ ਭੇਂਟ

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ ਹੋਵੇਗੀ ਲੋਕ ਅਰਪਿਤ, ਕਈ ਸ਼ਖ਼ਸੀਅਤਾਂ ਕਰਨਗੀਆਂ ਸ਼ਰਧਾਂਜਲੀ ਭੇਂਟ

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨ੍ਹਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਅੱਜ 31 ਜੁਲਾਈ 2021 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕ ਅਰਪਿਤ ਕੀਤੀ ਜਾਵੇਗੀ। 

ਇਸ ਮੌਕੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ, ਸਕੂਲ ਸਿਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਚੇਅਰਮੈਨ ਮੰਡੀ ਬੋਰਡ ਸ. ਲਾਲ ਸਿੰਘ ਸਮੇਤ ਕਈ ਹੋਰ ਸ਼ਖ਼ਸੀਅਤਾਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਸੁਨਾਮ-ਮਾਨਸਾ ਸੜਕ ’ਤੇ 4 ਏਕੜ ਜਗਾ ’ਤੇ ਤਿਆਰ ਕੀਤੀ ਗਈ ਸ਼ਹੀਦ ਊਧਮ ਸਿੰਘ ਯਾਦਗਾਰ ’ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਉਨ੍ਹਾਂ ਦੀਆਂ ਨਿਸ਼ਾਨੀਆਂ ਸੰਭਾਲਣ ਤੇ ਪ੍ਰਦਰਸ਼ਨੀ ਲਈ ਅਜਾਇਬ ਘਰ, ਕੈਫ਼ੇਟੇਰੀਆ ਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

Leave a Reply

Your email address will not be published. Required fields are marked *