ਲੁਧਿਆਣਾ: ਮਲੇਸ਼ੀਆ ‘ਚ ਫਸੇ 300 ਨੌਜਵਾਨਾਂ ਨੂੰ ਪੰਜਾਬ ਵਾਪਸ ਲਿਾਂਦਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ ‘ਚ ਰੱਖਣ ਮਗਰੋਂ ਘਰ ਭੇਜ ਦਿੱਤਾ ਗਿਆ। ਦਰਅਸਲ ਅਕਸਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਗਲਤ ਢੰਗ ਨਾਲ ਵਿਦੇਸ਼ਾਂ ਵਿੱਚ ਜਾ ਪਹੁੰਚਦੇ ਹਨ ਜਾਂ ਫਿਰ ਫਰਜ਼ੀ ਏਜੰਟ ਉਨ੍ਹਾਂ ਨੂੰ ਗਲਤ ਢੰਗ ਨਾਲ ਵਿਦੇਸ਼ ਭੇਜ ਦਿੰਦੇ ਹਨ। ਜਿਸ ਕਾਰਨ ਉਹ ਵਿਦੇਸ਼ਾਂ ‘ਚ ਬੁਰੀ ਤਰ੍ਹਾਂ ਫਸ ਜਾਂਦੇ ਹਨ।

ਏਸੇ ਤਰ੍ਹਾਂ ਮਲੇਸ਼ੀਆ ਵਿੱਚ ਫਸੇ ਹੋਏ 300 ਭਾਰਤੀ ਨੌਜਵਾਨਾਂ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਵਾਪਿਸ ਲਿਆਂਦਾ ਗਿਆ। ਇਨ੍ਹਾਂ ਨੌਜਵਾਨਾਂ ‘ਚੋਂ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ ਸੁਖਾਣਾ ਦਾ ਨੌਜਵਾਨ ਜਗਪ੍ਰੀਤ ਅਤੇ ਪਿੰਡ ਰਾਮਗੜ੍ਹ ਦਾ ਨੌਜਵਾਨ ਦਿਲਜੋਤ ਵੀ ਏਕਾਂਤਵਾਸ ਤੋਂ ਬਾਅਦ ਆਪਣੇ ਪਿੰਡ ਪਰਤੇ ਹਨ।